ਚੰਡੀਗੜ੍ਹ: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸਕੂਲਾਂ 'ਚ ਇਕ ਵਾਰ ਫਿਰ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਠੰਡ ਦੇ ਪ੍ਰਕੋਪ ਕਾਰਨ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇੱਕ ਵਾਰ ਫਿਰ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।
ਜਾਣਕਾਰੀ ਮੁਤਾਬਕ 8ਵੀਂ ਜਮਾਤ ਤੱਕ ਦੇ ਬੱਚਿਆਂ ਨੂੰ 11 ਜਨਵਰੀ ਤੱਕ ਛੁੱਟੀਆਂ ਦਿੱਤੀਆਂ ਗਈਆਂ ਹਨ ਅਤੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਦੀਆਂ ਕਲਾਸਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਲਈ ਕਲਾਸਾਂ ਸਵੇਰੇ 9.30 ਵਜੇ ਤੋਂ ਬਾਅਦ ਹੀ ਹੋਣਗੀਆਂ ਅਤੇ ਛੁੱਟੀ ਦਾ ਸਮਾਂ ਦੁਪਹਿਰ 3.30 ਵਜੇ ਤੋਂ ਪਹਿਲਾਂ ਰੱਖਿਆ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਉੱਤਰ ਭਾਰਤ ਕੜਾਕੇ ਦੀ ਠੰਡ ਦੀ ਲਪੇਟ 'ਚ ਹੈ ਅਤੇ ਠੰਡ ਦੇ ਪ੍ਰਕੋਪ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪਹਿਲਾਂ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਅੱਜ 11 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ।

