ਨਵੀਂ ਦਿੱਲੀ: ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। 'ਆਪ' ਸੂਤਰਾਂ ਤੋਂ ਮਿਲੀਆਂ ਖਬਰਾਂ ਮੁਤਾਬਕ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਿਆ ਹੈ। ਦਰਅਸਲ, ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਕਪੂਰਥਲਾ ਹਾਊਸ ਸਥਿਤ ਘਰ ਪਹੁੰਚੀ ਅਤੇ ਤਲਾਸ਼ੀ ਲਈ।
ਦੱਸ ਦੇਈਏ ਕਿ ਸੀਐਮ ਮਾਨ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਰਹਿੰਦੇ ਹਨ। ਚੋਣ ਕਮਿਸ਼ਨ ਦੀ ਛਾਪੇਮਾਰੀ ਦਾ ਦਾਅਵਾ 'ਆਪ' ਦੇ ਸੂਤਰਾਂ ਨੇ ਕੀਤਾ ਹੈ। ਫਿਲਹਾਲ ਚੋਣ ਕਮਿਸ਼ਨ ਵੱਲੋਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਨੇ ਵੀ ਅਜਿਹੀਆਂ ਖਬਰਾਂ ਦਾ ਖੰਡਨ ਕੀਤਾ ਹੈ।