ਲੁਧਿਆਣਾ: ਦਿਲਜੀਤ ਦੋਸਾਂਝ ਦੇ 31 ਦਸੰਬਰ ਨੂੰ ਲੁਧਿਆਣਾ 'ਚ ਹੋਣ ਵਾਲੇ ਕੰਸਰਟ ਨੂੰ ਲੈ ਕੇ ਇਕ ਨਵਾਂ ਮੁੱਦਾ ਉੱਠਣਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਦਿਲਜੀਤ ਦੋਸਾਂਝ ਦਾ ਸ਼ੋਅ 31 ਦਸੰਬਰ ਨੂੰ ਲੁਧਿਆਣਾ 'ਚ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਦੀ ਟੀਮ ਨੇ ਫਿਰੋਜ਼ਪੁਰ ਰੋਡ 'ਤੇ ਖੰਭਿਆਂ 'ਤੇ ਆਪਣੀਆਂ ਤਸਵੀਰਾਂ ਬਣਾਈਆਂ ਸਨ ਅਤੇ ਨਾਅਰੇ ਲਿਖੇ ਸਨ। ਸਬੰਧਤ ਨੈਸ਼ਨਲ ਹਾਈਵੇ ਅਥਾਰਟੀ (ਐੱਨ. ਐੱਚ. ਏ. ਆਈ.) ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਇਸ ਸੰਬੰਧ ਵਿੱਚ ਪੁਲਿਸ ਨੂੰ ਰਿਪੋਰਟ ਵੀ ਭੇਜੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਨੈਸ਼ਨਲ ਅਥਾਰਟੀ ਸ਼ੋਅ ਦੇ ਇਕ ਹਫਤੇ ਬਾਅਦ ਫਿਰੋਜ਼ਪੁਰ ਰੋਡ 'ਤੇ ਖੰਭੇ ਨੂੰ ਵਾਈਟਵਾਸ਼ ਕਰਕੇ ਬਣਾਈਆਂ ਗਈਆਂ ਤਸਵੀਰਾਂ ਨੂੰ ਹਟਾ ਰਹੀ ਹੈ। ਇਸ ਮੁੱਦੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਕੋਈ ਨੋਟਿਸ ਭੇਜਿਆ ਗਿਆ ਹੈ। ਦੂਜੇ ਪਾਸੇ ਨੈਸ਼ਨਲ ਅਥਾਰਟੀ ਦੇ ਅਧਿਕਾਰੀ ਵੀ ਇਸ ਮੁੱਦੇ 'ਤੇ ਚੁੱਪ ਹਨ।