ਪੰਜਾਬ ਡੈਸਕ : ਪੁਲਿਸ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਪੰਜਾਬ ਵਿੱਚ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਣਤੰਤਰ ਦਿਵਸ ਸਮਾਰੋਹ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਕਈ ਵੱਡੇ ਨੇਤਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਜਾ ਕੇ ਤਿਰੰਗਾ ਲਹਿਰਾਉਣਗੇ। ਇਸ ਕਾਰਨ ਸੁਰੱਖਿਆ ਦੇ ਸਖਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਪੁਲਿਸ 24 ਘੰਟੇ ਲੋਕਾਂ ਦੀ ਸੁਰੱਖਿਆ ਲਈ ਤਿਆਰ ਰਹੇਗੀ।

