HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸਕੂਲ ਅਧਿਆਪਕ ਦੀ ਵਿਦਿਆਰਥੀਆਂ ਨਾਲ ਸ਼ਰਮਨਾਕ ਹਰਕਤ...


ਮੋਗਾ: ਪੁਲਿਸ ਨੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗਣਿਤ ਅਧਿਆਪਕ 'ਤੇ ਵਿਦਿਆਰਥੀਆਂ ਨਾਲ ਛੇੜਛਾੜ ਕਰਨ ਦਾ ਦੋਸ਼ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਵੱਲੋਂ ਐਸਐਸਪੀ ਨਾਲ ਸੰਪਰਕ ਕੀਤਾ ਗਿਆ। ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਸ਼ਿਕਾਇਤ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਧਮਕੀਆਂ ਦਿੰਦਾ ਸੀ।

ਇਸ ਬਾਰੇ ਅਧਿਆਪਕ ਸੋਨੂੰ ਸਿੰਘ ਨੇ ਕਿਹਾ ਕਿ ਇਹ ਪੁਰਾਣਾ ਮਾਮਲਾ ਹੈ ਅਤੇ ਅਜੇ ਤੱਕ ਇਸ ਦੀ ਜਾਂਚ ਨਹੀਂ ਹੋਈ ਹੈ। ਇਸ ਤੋਂ ਬਾਅਦ ਵੀ ਪੁਲਿਸ ਨੇ ਉਸ ਨੂੰ ਫੜ ਲਿਆ ਹੈ ਅਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਥੇ ਹੀ ਥਾਣਾ ਸਿਟੀ ਸਾਊਥ ਦੇ ਮੁਖੀ ਗੁਲਜਿੰਦਰਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਸਰਕਾਰੀ ਸਕੂਲ ਦਾ ਅਧਿਆਪਕ ਸੋਨੂੰ ਸਿੰਘ ਵਿਦਿਆਰਥਣਾਂ ਨਾਲ ਛੇੜਛਾੜ ਕਰਦਾ ਸੀ। ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਬਾਰੇ ਸਕੂਲ ਦੀਆਂ ਮਹਿਲਾ ਅਧਿਆਪਕਾਂ ਨਾਲ ਗੱਲ ਕੀਤੀ। ਇਸ ਤੋਂ ਬਾਅਦ ਸੋਨੂੰ ਸਿੰਘ ਨੇ ਵਿਦਿਆਰਥੀਆਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ। ਇਸ ਕਾਰਨ ਪਰਿਵਾਰਕ ਮੈਂਬਰਾਂ ਨੇ ਐਸਐਸਪੀ ਕੋਲ ਪਹੁੰਚ ਕੀਤੀ। ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਧਿਆਪਕ ਸੋਨੂੰ ਖਿਲਾਫ ਥਾਣਾ ਸਿਟੀ ਸਾਊਥ 'ਚ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies