HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ 'ਚ ਭਿਆਨਕ ਹਾਦਸਾ, 2 ਦੀ ਮੌਕੇ 'ਤੇ ਹੀ ਮੌਤ,


ਮਜੀਠਾ : ਮਜੀਠਾ ਥਾਣਾ ਖੇਤਰ ਦੇ ਪਿੰਡ ਹਮਜ਼ਾ ਮੋੜ ਨੇੜੇ ਸ਼ਨੀਵਾਰ ਅੱਧੀ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰੂਤੀ ਆਲਟੋ ਕਾਰ ਨੰਬਰ ਪੀਬੀ 35 ਜੀ/8378 ਜੋ ਕਿ ਫਤਿਹਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ, ਪਿੰਡ ਹਮਜ਼ਾ ਪਹੁੰਚਦੇ ਹੀ ਕਾਰ ਦਾ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ। ਇਸ ਹਾਦਸੇ 'ਚ ਰਾਜਨ ਭੱਟੀ ਵਡਾਲਾ ਅਤੇ ਬਲਜਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਨਿਸ਼ਾਨ ਸਿੰਘ ਵਾਸੀ ਭਾਗੋਵਾਲੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies