ਲੁਧਿਆਣਾ : ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਖਿਲਾਫ 42 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੇਠੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗੌਸਗੜ੍ਹ ਨੇੜੇ ਮੌਜੂਦ ਸੀ ਅਤੇ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਹੋਂਡਾ ਸਿਟੀ ਕਾਰ ਵਿਚ ਨਾਜਾਇਜ਼ ਸ਼ਰਾਬ ਦੀ ਸਪਲਾਈ ਲੈ ਕੇ ਜਾ ਰਿਹਾ ਹੈ, ਜਿਸ 'ਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਚਾਲਕ ਦੋਸ਼ੀ ਸਤਵੰਤ ਸਿੰਘ ਪੁੱਤਰ ਕਲਵਰਣ ਸਿੰਘ ਵਾਸੀ ਪਿੰਡ ਰੋਡ ਨੂੰ ਗ੍ਰਿਫਤਾਰ ਕਰ ਲਿਆ ਅਤੇ ਦੋਸ਼ੀ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ।

