ਚੰਡੀਗੜ: ਪੰਜਾਬ ਸਰਕਾਰ ਵਿੱਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਅੱਜ 8 ਆਈਏਐਸ ਅਧਿਕਾਰੀਆਂ ਦੀ ਬਦਲੀ ਦਾ ਐਲਾਨ ਕੀਤਾ ਹੈ। ਇਸ ਮੌਕੇ ਆਈਏਐਸ ਅਧਿਕਾਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਐਸਏਐਸ ਗੁਪਤਾ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਕੁਮਾਰ ਦਾ ਤਬਾਦਲਾ ਕੀਤਾ ਗਿਆ।

