ਅੰਮ੍ਰਿਤਸਰ: ਅੰਮ੍ਰਿਤਸਰ 'ਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਏਐਸਆਈ ਨੂੰ ਅੰਮ੍ਰਿਤਸਰ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਮੀਤ ਕੌਰ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਏ.ਐਸ.ਆਈ. ਗੁਰਮੀਤ ਕੌਰ ਈ.ਵੀ.ਐਸ. ਚ ਤੈਨਾਤ ਹੈ ਉਸ ਨੇ ਸ਼ਿਕਾਇਤਕਰਤਾ ਤੋਂ ਕੇਸ ਵਿੱਚ ਕਾਰਵਾਈ ਨਾ ਕਰਨ ਬਦਲੇ 40,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਇਸ ਸਬੰਧ ਵਿੱਚ ਉਸਨੇ 10,000 ਰੁਪਏ ਦੀ ਪਹਿਲੀ ਕਿਸ਼ਤ ਵੀ ਲੈ ਲਈ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਅੱਜ ਉਸ ਨੂੰ ਬਾਕੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਥਾਣੇ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।