ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ 1,97,120 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਹਰਾਇਆ। ਅੰਮ੍ਰਿਤਪਾਲ ਨੂੰ ਨਵੀਂ ਦਿੱਲੀ ਲਿਆਉਣ ਲਈ ਪੰਜਾਬ ਪੁਲਿਸ ਦੀ 8 ਮੈਂਬਰੀ ਟੀਮ ਵੀਰਵਾਰ (4 ਜੁਲਾਈ 2024) ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚੀ। ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ਚਾਰ ਘੰਟੇ ਦੀ ਪੈਰੋਲ ਦਿੱਤੀ ਗਈ ਸੀ।
ਦੱਸ ਦੇਈਏ ਕਿ ਪਿਛਲੇ ਸਾਲ 2024 'ਚ ਖਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਆਪਣੇ 3 ਹੋਰ ਸਾਥੀਆਂ ਨਾਲ ਮਿਲ ਕੇ ਫਰੀਦਕੋਟ ਦੇ ਹਰੀ ਨੌ ਪਿੰਡ 'ਚ ਕਤਲ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਬਾਅਦ ਵਿਚ ਉਸ ਨੂੰ ਅਸਾਮ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ। ਉਸ ਦੇ ਖਿਲਾਫ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ 'ਚ ਉਹ ਆਪਣੇ 9 ਸਾਥੀਆਂ ਨਾਲ ਡਿਬਰੂਗੜ੍ਹ ਜੇਲ 'ਚ ਬੰਦ ਹੈ। 23 ਅਕਤੂਬਰ ਨੂੰ ਕੋਟਕਪੂਰਾ ਪੁਲਿਸ ਨੇ ਇਸ ਵਿੱਚ ਬੀਐਨਐਸ ਦੀ ਧਾਰਾ 111 (ਸੰਗਠਿਤ ਅਪਰਾਧ) ਸ਼ਾਮਲ ਕੀਤੀ ਸੀ। ਹੁਣ ਯੂਏਪੀਏ ਤਹਿਤ ਕਾਰਵਾਈ ਕੀਤੀ ਗਈ ਹੈ।

