ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਹੁਣ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਖਤਮ ਕਰ ਦਿੱਤਾ ਹੈ। ਵਿਭਾਗ ਨੂੰ ਖਤਮ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਵਿਭਾਗ ਦੇ ਇੰਚਾਰਜ ਸਨ। ਕੁਲਦੀਪ ਧਾਲੀਵਾਲ ਹੁਣ ਸਿਰਫ ਐਨਆਰਆਈ ਮਾਮਲਿਆਂ ਦੇ ਮੰਤਰੀ ਹਨ। ਸਰਕਾਰ ਨੇ ਵਿਭਾਗ ਨੂੰ ਵਾਪਸ ਲੈਣ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਕੁਲਦੀਪ ਧਾਲੀਵਾਲ ਹੁਣ ਸਿਰਫ ਐਨਆਰਆਈ ਹੈ। ਸਰਕਾਰ ਨੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੂੰ ਕਿਉਂ ਖਤਮ ਕੀਤਾ ਹੈ ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ

