ਲੁਧਿਆਣਾ: ਦਿੱਲੀ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ 'ਚ 'ਆਪ' ਦੇ 30 ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ 'ਚ ਹੋਣ ਦੇ ਦਾਅਵੇ ਤੋਂ ਬਾਅਦ ਕਈ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਨਵੀਂ ਦਿੱਲੀ— ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ 'ਚ ਬੈਠਕ ਲਈ ਸੱਦਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਹਾਈ ਕਮਾਂਡ ਵੱਲੋਂ ਭੇਜੇ ਗਏ ਸੰਦੇਸ਼ ਵਿੱਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਮੁਲਤਵੀ ਕਰਨ ਅਤੇ ਕਪੂਰਥਲਾ ਹਾਊਸ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ 'ਚ ਮੱਧਕਾਲੀ ਚੋਣਾਂ ਦੇ ਦਾਅਵਿਆਂ ਦਰਮਿਆਨ ਕੇਜਰੀਵਾਲ ਨੇ ਹੁਣ ਆਪਣਾ ਧਿਆਨ ਪੂਰੀ ਤਰ੍ਹਾਂ ਪੰਜਾਬ ਦੀ ਰਾਜਨੀਤੀ 'ਤੇ ਕੇਂਦਰਿਤ ਕਰ ਦਿੱਤਾ ਹੈ ਤਾਂ ਜੋ 'ਆਪ' ਸਰਕਾਰ 2027 ਤੱਕ ਆਪਣਾ ਕਾਰਜਕਾਲ ਪੂਰਾ ਹੋਣ 'ਤੇ ਸੂਬੇ 'ਚ ਸੱਤਾ ਬਰਕਰਾਰ ਰੱਖ ਸਕੇ।

