ਫਤਹਿਗੜ੍ਹ :ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਚਾਨਕ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਅਤੇ ਸੀਐਚਸੀ ਚਨਾਰਥਲ ਕਲਾਂ ਪਹੁੰਚੇ। ਇਸ ਦੌਰਾਨ ਹਸਪਤਾਲ ਦੇ ਸਟਾਫ 'ਚ ਹਲਚਲ ਮਚ ਗਈ। ਬਲਬੀਰ ਸਿੰਘ ਨੇ ਸੀਐਚਸੀ ਚਨਾਰਥਲ ਕਲਾਂ ਅਤੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ, ਸਫਾਈ, ਮੈਡੀਕਲ ਸੇਵਾਵਾਂ ਅਤੇ ਐਮਰਜੈਂਸੀ ਵਿਭਾਗ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਹਸਪਤਾਲ 'ਚ ਕੰਮ ਕਰ ਰਹੇ ਸਟਾਫ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੁਝਾਅ ਵੀ ਲਏ। ਸਿਹਤ ਮੰਤਰੀ ਨੇ ਮੌਕੇ 'ਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਸਿਹਤ ਮੰਤਰੀ ਬਲਬੀਰ ਸਿੰਘ ਨੇ ਮੰਗਲਵਾਰ ਦੇਰ ਰਾਤ ਫਤਿਹਗੜ੍ਹ ਸਾਹਿਬ ਵਿਖੇ ਅਚਨਚੇਤ ਨਿਰੀਖਣ ਕੀਤਾ।
ਪੰਜਾਬ ਦੇ ਸਿਹਤ ਮੰਤਰੀ ਅਚਾਨਕ ਜਾਂਚ ਕਰਨ ਪੁਜੇ ਹਸਪਤਾਲ ਪਹੁੰਚੇ, ਸਟਾਫ 'ਚ ਹਲਚਲ
February 19, 2025
0
Tags

