ਅੰਮ੍ਰਿਤਸਰ : ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਇੱਕ ਵਿਅਕਤੀ ਨੇ ਰਣਜੀਤ ਐਵੀਨਿਊ ਸਥਿਤ ਇੱਕ ਹੋਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਡਿਪਰੈਸ਼ਨ ਤੋਂ ਪੀੜਤ ਸੀ। ਫਿਲਹਾਲ ਰਣਜੀਤ ਐਵੇਨਿਊ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਪ੍ਰਕਿਰਿਆ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਾਜੀਵ ਕੁਮਾਰ ਵਜੋਂ ਹੋਈ ਹੈ, ਜੋ ਕਿ ਲੋਹਾਰਾਕਾ ਰੋਡ ਦਾ ਰਹਿਣ ਵਾਲਾ ਸੀ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਪਰੇਸ਼ਾਨ ਸੀ ਜਿਸ ਕਾਰਨ ਉਸਨੇ ਅੱਜ ਇਹ ਕਦਮ ਚੁੱਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

