HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ : ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ


ਜਲੰਧਰ— ਜਲੰਧਰ 'ਚ ਇਕ ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਘਾਸ ਮੰਡੀ ਇਲਾਕੇ ਨੇੜੇ ਸਥਿਤ ਇਕ ਰਬੜ ਫੈਕਟਰੀ 'ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਦੀਆਂ ਲਪਟਾਂ ਇੰਨੀ ਤੇਜ਼ੀ ਨਾਲ ਉੱਠ ਰਹੀਆਂ ਸਨ ਕਿ ਇਸ 'ਤੇ ਕਾਬੂ ਪਾਉਣਾ ਬਹੁਤ ਮੁਸ਼ਕਲ ਸੀ। ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਉਥੇ ਹੀ ਅੱਗ ਲੱਗਣ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਤੋਂ ਵੱਧ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਫੈਕਟਰੀ 'ਚ ਅੱਗ ਲੱਗੀ, ਉਹ ਰਿਹਾਇਸ਼ੀ ਇਲਾਕਿਆਂ ਨਾਲ ਘਿਰੀ ਹੋਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਅੱਗ ਦਾ ਭਿਆਨਕ ਰੂਪ ਦੇਖ ਕੇ ਹੈਰਾਨ ਰਹਿ ਗਏ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies