ਲੁਧਿਆਣਾ : ਜ਼ਿਲ੍ਹੇ 'ਚ ਗੋਲੀਬਾਰੀ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੀ ਤਾਜਪੁਰ ਰੋਡ ਜੇਲ ਦੇ ਪਿਛਲੇ ਪਾਸੇ ਗਰੇਵਾਲ ਫਾਰਮ 'ਚ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋਈ। ਘਟਨਾ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਇਕ ਵਿਅਕਤੀ ਨੂੰ ਗੋਲੀ ਲੱਗਣ ਦੀ ਖਬਰ ਹੈ, ਜਿਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਮੌਕੇ 'ਤੇ ਪੁਹੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

