ਚੰਡੀਗੜ੍ਹ: ਅਮਰੀਕਾ ਤੋਂ ਡਿਪੋਰਟ ਕੀਤੇ ਗਏ ਟਾਂਡਾ ਇਲਾਕੇ ਦੇ ਪੰਜ ਨੌਜਵਾਨਾਂ ਨੂੰ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਓਹਨਾ ਨੂੰ ਪਰਿਵਾਰ ਨੂੰ ਸੌਂਪਿਆ ਮੀਟਿੰਗ ਵਿੱਚ ਡੀਐਸਪੀ ਦਵਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਦਫ਼ਤਰ ਟਾਂਡਾ ਵਿਖੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਜਾ ਰਿਹਾ ਹੈ।
ਇਨ੍ਹਾਂ ਵਿੱਚ ਦਲਜੀਤ ਸਿੰਘ ਵਾਸੀ ਪਿੰਡ ਕੁਰਾਲਾ, ਹਰਮਨਪ੍ਰੀਤ ਸਿੰਘ ਵਾਸੀ ਪਿੰਡ ਚੌਹਾਨਾ, ਮਨਪ੍ਰੀਤ ਸਿੰਘ ਵਾਸੀ ਮੁਹੱਲਾ ਬਰਾਦਰੀ ਟਾਂਡਾ, ਦਵਿੰਦਰ ਸਿੰਘ ਵਾਸੀ ਪਿੰਡ ਨੰਗਲ (ਜਲਾਲਪੁਰ) ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਮਿਆਣੀ ਸ਼ਾਮਲ ਹਨ।
ਉਥੇ ਹੀ ਦਲਜੀਤ ਸਿੰਘ ਦੇ ਪਿਤਾ ਪ੍ਰੀਤਮ ਸਿੰਘ ਅਤੇ ਪਤਨੀ ਕਮਲਪ੍ਰੀਤ ਕੌਰ ਵਾਸੀ ਪਿੰਡ ਕੁਰਾਲਾ ਕਲਾਂ ਨੇ ਦੱਸਿਆ ਕਿ ਦਲਜੀਤ ਕਰੀਬ ਤਿੰਨ ਸਾਲ ਪਹਿਲਾਂ ਅਮਰੀਕਾ ਜਾਣ ਲਈ ਘਰੋਂ ਨਿਕਲਿਆ ਸੀ। ਟਰੈਵਲ ਏਜੰਟ ਨੇ ਅਮਰੀਕਾ ਲਈ ਸਿੱਧੀ ਉਡਾਣ ਦਾ ਪ੍ਰਬੰਧ ਕਰਨ ਲਈ ਲਗਭਗ 40 ਲੱਖ ਰੁਪਏ ਦਾ ਸੌਦਾ ਕੀਤਾ ਇਕ ਮਹੀਨਾ ਪਹਿਲਾਂ ਉਸ ਨੇ ਦਲਜੀਤ ਨਾਲ ਗੱਲ ਕੀਤੀ ਸੀ। ਉਹ ਯੂ.ਐੱਸ. ਡਾਕੀ ਤੋਂ ਉੱਥੇ ਪਹੁੰਚਿਆ। ਹੁਣ ਉਨ੍ਹਾਂ ਨੂੰ ਅਮਰੀਕਾ ਤੋਂ ਉਸ ਦੀ ਵਾਪਸੀ ਬਾਰੇ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਰਥਿਕ ਤੌਰ 'ਤੇ ਤਬਾਹ ਹੋ ਗਏ ਹਨ।