ਪੰਜਾਬ 'ਚ ਇਕ ਹੋਰ ਵੱਡਾ ਬੱਸ ਹਾਦਸਾ ਵਾਪਰਿਆ ਹੈ। ਦਰਅਸਲ, ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ, ਜਿਸ ਕਾਰਨ ਹਰ ਪਾਸੇ ਸੋਗ ਦਾ ਮਾਹੌਲ ਸੀ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਸੀ। ਇਸ ਦੌਰਾਨ ਟਰੱਕ ਦੇ ਸਾਈਡ ਹੋਣ ਕਾਰਨ ਬੱਸ ਖੇਤਾਂ 'ਚ ਪਲਟ ਗਈ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਆਂਦਾ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਹੋਇਆ ਸੀ। ਯਾਤਰੀਆਂ ਨਾਲ ਭਰੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਇਕ ਪਾਸੇ ਪਲਟ ਗਿਆ ਅਤੇ ਬੱਸ ਸਿੱਧੀ ਨਾਲੇ ਵਿਚ ਡਿੱਗ ਗਈ। ਇਸ ਹਾਦਸੇ 'ਚ 6 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਫਿਲਹਾਲ ਮੌਕੇ 'ਤੇ ਮੌਜੂਦ ਯਾਤਰੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

