ਪੰਜਾਬ 'ਚ ਇਕ ਕੈਬਨਿਟ ਮੰਤਰੀ ਦੇ ਜਾਅਲੀ ਪੀਏ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ: ਲੁਧਿਆਣਾ ਦੇ ਜਮਾਲਪੁਰ ਥਾਣੇ ਦੀ ਪੁਲਿਸ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਜਾਅਲੀ ਪੀਏ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋਸ਼ੀ ਕੁਲਦੀਪ ਸਿੰਘ ਨੇ ਇਕ ਪ੍ਰਾਪਰਟੀ ਡੀਲਰ ਤੋਂ 3 ਲੱਖ ਰੁਪਏ ਲਏ ਸਨ, ਜਿਸ ਤੋਂ ਬਾਅਦ ਜਦੋਂ ਪੀੜਤ ਨੂੰ ਦੋਸ਼ੀ ਬਾਰੇ ਪਤਾ ਲੱਗਾ ਤਾਂ ਉਸ ਨੇ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਦੋਸ਼ੀ ਕੁਲਦੀਪ ਸਿੰਘ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ। ਦੋਸ਼ੀ ਅਕਸਰ ਲੋਕਾਂ ਤੋਂ ਪੈਸੇ ਲੈਂਦਾ ਸੀ ਅਤੇ ਆਪਣੇ ਆਪ ਨੂੰ ਹਰਦੀਪ ਮੁੰਡੀਆਂ ਦਾ ਪੀਏ ਕਹਿੰਦਾ ਸੀ।

