ਪਿਛਲੇ ਦਿਨੀਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਲੈ ਕੇ ਪੰਜਾਬ 'ਚ ਚਿੰਤਾ ਦਾ ਮਾਹੌਲ ਹੈ। ਇਸ ਦੁਖਦਾਈ ਘਟਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਅਮਰੀਕਾ ਨੇ ਜੋ ਕੀਤਾ ਹੈ, ਉਸ ਲਈ ਉਨ੍ਹਾਂ ਨੂੰ ਬਹੁਤ ਅਫਸੋਸ ਹੈ। ਅਮਰੀਕਾ ਵੱਲੋਂ ਸਾਡੇ ਨਾਗਰਿਕਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹਕੇ ਭੇਜਣਾ ਸਾਡੇ ਦੇਸ਼ ਲਈ ਬਹੁਤ ਸ਼ਰਮ ਦੀ ਗੱਲ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖਤ ਰੁਖ ਅਪਣਾਇਆ ਹੈ। ਟਰੰਪ ਨੇ ਇਸ ਮੁੱਦੇ 'ਤੇ ਚੋਣ ਲੜੀ ਅਤੇ ਜਿੱਤੀ ਅਤੇ ਹੁਣ ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


