ਪੰਜਾਬ 'ਚ ਅੱਜ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਪੰਜਾਬ 'ਚ ਸਵੇਰ ਤੋਂ ਹੀ ਕਈ ਥਾਵਾਂ 'ਤੇ ਹਲਕੀ ਤੋਂ ਭਾਰੀ ਬਾਰਸ਼ ਹੋ ਰਹੀ ਹੈ। ਪਿਛਲੇ ਦੋ-ਤਿੰਨ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਤੇਜ਼ ਧੁੱਪ ਨਾਲ ਲੱਗ ਰਿਹਾ ਸੀ ਕਿ ਸਰਦੀਆਂ ਦਾ ਮੌਸਮ ਲਗਭਗ ਖਤਮ ਹੋ ਗਿਆ ਹੈ ਪਰ ਮੌਸਮ ਨੇ ਇਕ ਵਾਰ ਫਿਰ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ। ਅੱਜ ਜਲੰਧਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੀ ਭਾਰੀ ਬਾਰਸ਼ ਅਤੇ ਗੜੇਮਾਰੀ ਹੋਈ ਹੈ। ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਲੋਕ ਇਕ ਵਾਰ ਫਿਰ ਗਰਮ ਕੱਪੜੇ ਪਹਿਨਣ ਲਈ ਮਜਬੂਰ ਹੋ ਗਏ ਹਨ। ਇਸ ਮੀਂਹ ਕਾਰਨ ਠੰਡ ਇਕ ਵਾਰ ਫਿਰ ਵਧੇਗੀ ਅਤੇ ਲੋਕਾਂ ਨੂੰ ਸਵੇਰੇ-ਸ਼ਾਮ ਫਿਰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।