ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਬਿਜਲੀ ਵਿਭਾਗ ਦੇ ਡਿਪਟੀ ਚੀਫ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਦੀ ਸ਼ਿਕਾਇਤ 'ਤੇ ਕੀਤੀ ਗਈ ਸੀ, ਜਿਸ ਵਿਚ ਉਸ ਨੇ ਦੋਸ਼ ਲਾਇਆ ਸੀ ਕਿ ਡਿਪਟੀ ਚੀਫ ਇੰਜੀਨੀਅਰ ਨੇ ਉਸ ਨੂੰ ਆਪਣੇ ਦਫਤਰ ਬੁਲਾਇਆ ਅਤੇ 50,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਉਸ ਨੂੰ ਇਹ ਰਕਮ ਲਾਈਨਮੈਨ ਕੇਵਲ ਸ਼ਰਮਾ ਨੂੰ ਦੇਣ ਲਈ ਕਿਹਾ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।