ਜਲੰਧਰ: ਸ਼ਹਿਰ 'ਚ ਇਕ ਵਾਰ ਫਿਰ ਸ਼ਰਾਰਤੀ ਅਨਸਰਾਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ। ਮੋਟਰਸਾਈਕਲ 'ਤੇ ਸਵਾਰ ਤਿੰਨ ਬਦਮਾਸ਼ਾਂ ਨੇ ਕਾਰ ਚਾਲਕ 'ਤੇ ਹਮਲਾ ਕਰ ਦਿੱਤਾ। ਕਾਰ ਚਾਲਕ ਨੇ ਆਪਣੇ ਆਪ ਨੂੰ ਬਚਾਉਂਦੇ ਹੋਏ ਹਵਾ 'ਚ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ, ਜੋ ਹੁਣ ਪੁਲਸ ਲਈ ਜਾਂਚ 'ਚ ਮਦਦਗਾਰ ਹੋ ਸਕਦੀ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਕਾਰ ਚਾਲਕ ਨੇ ਆਪਣੀ ਤਰਫੋਂ ਕੋਈ ਬਿਆਨ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਮਲੇ ਨੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ ਅਤੇ ਸਥਾਨਕ ਲੋਕ ਸ਼ਰਾਰਤੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

