ਮੁਕਤਸਰ : ਮੁਕਤਸਰ ਤੋਂ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਨੀਵਾਰ ਨੂੰ ਸੰਘਣੀ ਧੁੰਦ ਕਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਕਲਾਂ ਨੇੜੇ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਜੀਜੇ ਦੀ ਮੌਕੇ 'ਤੇ ਹੀ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਰਸੇਮ ਕੁਮਾਰ ਵਾਸੀ ਪਿੰਡ ਮਰਾੜ ਕਲਾਂ ਆਪਣੇ ਜੀਜੇ ਵਿਜੇ ਕੁਮਾਰ ਨੂੰ ਆਪਣੇ ਪਿੰਡ ਹਰੀਕੇ ਕਲਾਂ ਛੱਡਣ ਜਾ ਰਿਹਾ ਸੀ। ਪਿੰਡ ਹਰੀਕੇ ਕਲਾਂ ਲਿੰਕ ਰੋਡ 'ਤੇ ਸੰਘਣੀ ਧੁੰਦ ਕਾਰਨ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਉੱਡ ਗਈ ਅਤੇ ਕਾਰ ਸਵਾਰ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

