ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਰਾਸ਼ਨ ਕਾਰਡ ਧਾਰਕਾਂ ਦਾ ਕੇਵਾਈਸੀ ਕੀਤਾ ਜਾ ਰਿਹਾ ਹੈ। ਵਿਭਾਗ ਨੂੰ ਇਸ ਕੇਵਾਈਸੀ ਕੰਮ ਨੂੰ 3 ਮਾਰਚ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਕੇਵਾਈਸੀ ਨਹੀਂ ਕੀਤਾ ਗਿਆ ਤਾਂ ਕਣਕ ਲੈਣ ਵਾਲੇ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ। ਸਰਕਾਰ ਦੀਆਂ ਸਖਤ ਹਦਾਇਤਾਂ 'ਤੇ ਵਿਭਾਗ ਵੱਲੋਂ ਡਿਪੂ ਹੋਲਡਰਾਂ ਦੀ ਮਦਦ ਨਾਲ ਕੇਵਾਈਸੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵਿਭਾਗ ਦੇ ਇੰਸਪੈਕਟਰ ਜਸਪ੍ਰੀਤ ਸਿੰਘ ਅਤੇ ਨਰੇਸ਼ ਜਿੰਦਲ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ 31 ਮਾਰਚ ਤੱਕ ਨਜ਼ਦੀਕੀ ਕੈਪ ਜਾਂ ਰਾਸ਼ਨ ਡਿਪੂ ਹੋਲਡਰ ਕੋਲ ਜਾ ਕੇ ਆਪਣੇ ਰਾਸ਼ਨ ਕਾਰਡ ਦਾ ਕੇਵਾਈਸੀ ਕਰਵਾ ਲੈਣ ਤਾਂ ਜੋ ਉਹ ਸਰਕਾਰ ਵੱਲੋਂ ਲਗਾਤਾਰ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਸਕਣ।

