ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲਹਿਰਾ ਹਲਕੇ ਦੇ ਵਸਨੀਕਾਂ ਨੂੰ ਵੱਡਾ ਤੋਹਫਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਯਾਤਰਾ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇੱਥੋਂ ਸਿੱਧੀ ਬੱਸ ਸੇਵਾ ਨਹੀਂ ਹੈ।
ਇਹ ਬੱਸ ਲਹਿਰਾ ਬੱਸ ਸਟੈਂਡ ਤੋਂ ਰੋਜ਼ਾਨਾ ਸਵੇਰੇ 6.45 ਵਜੇ ਰਵਾਨਾ ਹੋਵੇਗੀ ਅਤੇ ਸੁਨਾਮ, ਸੰਗਰੂਰ, ਲੁਧਿਆਣਾ ਹੁੰਦੇ ਹੋਏ ਹੁਸ਼ਿਆਰਪੁਰ ਪਹੁੰਚੇਗੀ ਅਤੇ ਦੁਪਹਿਰ 2.37 ਵਜੇ ਹੁਸ਼ਿਆਰਪੁਰ ਪਹੁੰਚੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦੂਜੀ ਬੱਸ ਸੇਵਾ ਮੁਨਕ ਤੋਂ ਖਨੌਰੀ ਤੱਕ ਯਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ। ਇਸ ਰੂਟ 'ਤੇ ਸਰਕਾਰੀ ਬੱਸ ਸੇਵਾ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹੁਣ ਇਹ ਸਮੱਸਿਆ ਪੱਕੇ ਤੌਰ 'ਤੇ ਹੱਲ ਹੋ ਗਈ ਹੈ।

