ਦੀਨਾਨਗਰ : ਸਰਹੱਦੀ ਇਲਾਕੇ ਦੇ ਕਸਬਾ ਤਾਰਾਗੜ੍ਹ ਨੇੜੇ ਪਿੰਡ ਸ਼ੈਲੋਵਾਲ 'ਚ ਰਹਿਣ ਵਾਲੇ ਪਤੀ-ਪਤਨੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੰਦੌਰ ਥਾਣੇ ਅਧੀਨ ਪੈਂਦੇ ਪਠਾਨਕੋਟ-ਜਲੰਧਰ ਰੋਡ 'ਤੇ ਪਿੰਡ ਮਿਲਵਾ ਨੇੜੇ ਸੜਕ 'ਤੇ ਇਕ ਟਰੱਕ ਖੜ੍ਹਾ ਸੀ ਅਤੇ ਅੱਜ ਇਹ ਪਤੀ-ਪਤਨੀ ਆਪਣੇ ਮੋਟਰਸਾਈਕਲ 'ਤੇ ਪਠਾਨਕੋਟ ਤੋਂ ਜਲੰਧਰ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਜਾ ਰਹੇ ਸਨ ਕਿ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ। ਅਮਰਜੀਤ (34) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਰਮਨਜੋਤ (28) ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਅਤੇ ਉਸ ਨੂੰ ਮੁਕੇਰੀਆਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਇੰਦੌਰ ਸੰਜੀਵ ਯਾਦਵ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਨੂਰਪੁਰ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ ਕਿਉਂਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਦਾ ਵਿਆਹ ਲਗਭਗ ਇਕ ਸਾਲ ਪਹਿਲਾਂ ਹੋਇਆ ਸੀ।

