ਪਟਿਆਲਾ 'ਚ ਇਕ ਟਰੱਕ 'ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਸਰਹਿੰਦ ਰੋਡ 'ਤੇ ਹੋਟਲ ਸਨਰਾਈਜ਼ ਨੇੜੇ ਇਕ ਟਰੱਕ ਨੂੰ ਅੱਗ ਲੱਗਣ ਨਾਲ ਸਥਿਤੀ ਗੰਭੀਰ ਹੋ ਗਈ। ਇਸ ਦੌਰਾਨ ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠਣ ਲੱਗੀਆਂ ਅਤੇ ਕੁਝ ਹੀ ਮਿੰਟਾਂ 'ਚ ਇਹ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

