ਕੁੱਲੂ 'ਚ ਇਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਚੈੱਕ ਪੋਸਟ ਦੌਰਾਨ ਨੌਜਵਾਨ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ (43) ਵਾਸੀ ਬਠਿੰਡਾ, ਪੰਜਾਬ ਵਜੋਂ ਹੋਈ ਹੈ ਅਤੇ ਉਹ ਪਿੰਡ ਕੁਟੀਵਾਲਾ ਤਹਿਸੀਲ ਮੋੜ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਗਸ਼ਤ ਦੌਰਾਨ ਪੁਲਿਸ ਨੇ ਉਕਤ ਨੌਜਵਾਨ ਨੂੰ ਬਜੌੜਾ ਡਰੇਨ ਨੇੜੇ ਖੜ੍ਹਾ ਸ਼ੱਕੀ ਪਾਇਆ, ਜਿਸ ਤੋਂ ਬਾਅਦ ਉਸ ਦੀ ਤਲਾਸ਼ੀ ਲਈ ਗਈ। ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਨਾਰਕੋਟਿਕ ਡਰੱਗਜ਼ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰ ਲਿਆ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੇ ਨੈੱਟਵਰਕ ਦਾ ਪਤਾ ਲਗਾਇਆ ਜਾ ਰਿਹਾ ਹੈ।
ਕੁੱਲੂ ਪੁਲਿਸ ਨੇ ਪੰਜਾਬ ਦੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
March 18, 2025
0
Tags

