ਜਲੰਧਰ : ਮੰਡ ਚੌਕੀ ਅਧੀਨ ਪੈਂਦੇ ਇਕ ਪਿੰਡ 'ਚ ਬੀਤੀ ਦੇਰ ਰਾਤ ਅੱਗ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਤਿੰਦਰ ਦੇ ਪਿਤਾ ਸਤਨਾਮ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਜਤਿੰਦਰ ਕੁਝ ਦਿਨਾਂ ਤੋਂ ਆਪਣੇ ਸਹੁਰੇ ਘਰ ਰਹਿ ਰਿਹਾ ਸੀ। ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ। ਨੌਜਵਾਨ ਨੇਪਾਲੀ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਅੰਮ੍ਰਿਤਸਰ ਤੋਂ ਜਲੰਧਰ ਮੰਡ ਪਹੁੰਚੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀ ਫੜੇ ਨਹੀਂ ਜਾਂਦੇ ਉਦੋਂ ਤੱਕ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ।

