ਬਟਾਲਾ: ਬਟਾਲਾ 'ਚ 5 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਉਸ ਦੇ ਪਿਤਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਸ.ਆਈ. ਨਵਜੋਤ ਕੌਰ ਨੇ ਦੱਸਿਆ ਕਿ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਔਰਤ ਨੇ ਦੱਸਿਆ ਕਿ ਉਸ ਦੀ ਬੇਟੀ 5 ਮਹੀਨੇ ਦੀ ਹੈ ਅਤੇ ਲੜਕੀ ਹੋਣ ਦੇ ਕੁਝ ਦਿਨਾਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਉਹ ਆਪਣੇ ਮਾਮੇ ਦੇ ਘਰ ਆ ਗਈ।
ਉਸ ਨੇ ਦੱਸਿਆ ਕਿ 23 ਮਾਰਚ ਨੂੰ ਉਸ ਦਾ ਪਤੀ ਉਸ ਦੇ ਘਰ ਆਇਆ ਅਤੇ ਦੁਪਹਿਰ ਨੂੰ ਜਦੋਂ ਉਹ ਆਪਣੀ ਧੀ ਨਾਲ ਕਮਰੇ 'ਚ ਬੈਠਾ ਸੀ। ਅਚਾਨਕ ਉਸ ਨੇ ਆਪਣੀ ਧੀ ਦੇ ਰੋਣ ਦੀ ਆਵਾਜ਼ ਸੁਣੀ ਅਤੇ ਜਦੋਂ ਉਹ ਕਮਰੇ ਵਿਚ ਗਈ ਤਾਂ ਉਸ ਦਾ ਪਤੀ ਉਸ ਦੀ ਬੱਚੀ ਨਾਲ ਬਲਾਤਕਾਰ ਕਰ ਰਿਹਾ ਸੀ। ਉਸ ਨੇ ਕਿਹਾ ਕਿ ਜਦੋਂ ਉਸ ਨੇ ਆਪਣੇ ਪਤੀ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਨੂੰ ਮੌਕੇ ਤੋਂ ਦੂਰ ਧੱਕ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

