ਅੰਮ੍ਰਿਤਸਰ: ਸੀ.ਆਈ.ਏ. ਨੇ 2.29 ਕਿਲੋ ਅਫੀਮ ਅਤੇ 4.70 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਗੁਰਦੀਪ ਸਿੰਘ ਵਾਸੀ ਮਾਤਾ ਗੰਗਾ ਜੀ ਨਗਰ, ਭਾਈ ਮੰਝ ਸਿੰਘ ਰੋਡ ਵਜੋਂ ਹੋਈ ਹੈ। ਦੋਸ਼ੀ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਸੀਆਈਏ ਸਟਾਫ-2 ਦੇ ਐਸਆਈ ਰਵੀ ਕੁਮਾਰ ਅਤੇ ਪਰਮਜੀਤ ਸਿੰਘ ਦੀ ਟੀਮ ਨੇ ਸੂਚਨਾ ਦੇ ਆਧਾਰ 'ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ 29 ਗ੍ਰਾਮ ਅਫੀਮ ਅਤੇ 4.70 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।