ਲੁਧਿਆਣਾ: ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇਨ੍ਹਾਂ ਰਿਪੋਰਟਾਂ ਦਾ ਨੋਟਿਸ ਲਿਆ ਅਤੇ ਇਲਾਕੇ ਵਿੱਚ ਵੱਡੀ ਕਾਰਵਾਈ ਕੀਤੀ। ਪੁਲਿਸ ਕਮਿਸ਼ਨਰ ਦੇ ਪਹੁੰਚਣ ਤੋਂ ਪਹਿਲਾਂ ਹੀ ਸੀ.ਆਈ.ਏ. ਟੀਮਾਂ ਨੇ ਨਸ਼ਾ ਤਸਕਰ ਦੇ ਘਰ ਦੇ ਤਾਲੇ ਤੋੜ ਕੇ ਅੰਦਰ ਜਾਂਚ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਇਲਾਕਿਆਂ ਤੋਂ ਵੀ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਤੋਂ ਸਾਰੀ ਸਮੱਸਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਈ। ਉਨ੍ਹਾਂ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ।