ਮੁੱਲਾਂਪੁਰ ਦਾਖਾ : ਥਾਣਾ ਦਾਖਾ ਅਧੀਨ ਪੈਂਦੇ ਇਕ ਪਿੰਡ 'ਚ ਇਕ ਦੋਸਤ ਨੇ ਆਪਣੇ ਹੀ ਦੋਸਤ ਦਾ ਭਰੋਸਾ ਤੋੜ ਕੇ ਆਪਣੀ ਨਾਬਾਲਗ ਭੈਣ ਨੂੰ 9 ਮਹੀਨੇ ਦੀ ਗਰਭਵਤੀ ਬਣਾ ਦਿੱਤਾ। ਨਾਬਾਲਗ ਨੇ ਇਨਸਾਫ ਦੀ ਮੰਗ ਕਰਦਿਆਂ ਦਾਖਾ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਉਸਦੇ ਵੱਡੇ ਭਰਾ ਦਾ ਦੋਸਤ ਉਨ੍ਹਾਂ ਦੇ ਘਰ ਆਉਂਦਾ ਸੀ। ਇਕ ਦਿਨ ਉਸ ਨੇ ਮੈਨੂੰ ਆਪਣੇ ਘਰ ਬੁਲਾਇਆ ਅਤੇ ਕਿਹਾ ਕਿ ਉਸ ਦੀ ਭੈਣ ਨੇ ਮੈਨੂੰ ਬੁਲਾਇਆ ਹੈ।
ਜਦੋਂ ਮੈਂ ਉਸ ਦੇ ਘਰ ਗਈ ਤਾਂ ਘਰ ਵਿਚ ਕੋਈ ਨਹੀਂ ਸੀ ਜਿੱਥੇ ਉਸ ਨੇ ਮੇਰੇ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ। ਫਿਰ ਉਸਨੇ ਪਿਛਲੇ ਇੱਕ ਸਾਲ ਤੋਂ ਮੇਰੇ ਨਾਲ ਜ਼ਬਰਦਸਤੀ ਸੈਕਸ ਕਰਨਾ ਜਾਰੀ ਰੱਖਿਆ ਅਤੇ ਮੈਂ 9 ਮਹੀਨਿਆਂ ਦੀ ਗਰਭਵਤੀ ਹਾਂ। ਦਾਖਾ ਥਾਣੇ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।