ਬਟਾਲਾ : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਅੱਜ ਸਿਵਲ ਲਾਈਨਜ਼ ਥਾਣਾ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸੁਖਰਾਜ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ 'ਤੇ ਗੁਰਦਾਸਪੁਰ ਦੀ ਇਕ ਫਾਊਂਡਰੀ ਦੇ ਮਾਲਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਖਿਲਾਫ ਬਟਾਲਾ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਏ.ਐਸ.ਆਈ. ਸੁਖਰਾਜ ਸਿੰਘ ਇਸ ਕੇਸ ਦੇ ਜਾਂਚ ਅਧਿਕਾਰੀ ਹਨ ਤੇ ਦੋਸ਼ੀ ਨੇ ਜਾਂਚ ਦੌਰਾਨ ਆਪਣੇ ਹੱਕ ਵਿੱਚ ਫੈਸਲਾ ਦਿਵਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।