ਹੁਸ਼ਿਆਰਪੁਰ: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਜੇਲ੍ਹ ਵਿਭਾਗ ਨੇ ਡਰੱਗ ਰੈਕੇਟ ਚਲਾਉਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਬਲਜੀਤ ਸਿੰਘ 'ਤੇ ਜੇਲ੍ਹ 'ਚ ਡਰੱਗ ਰੈਕੇਟ ਚਲਾਉਣ ਦਾ ਦੋਸ਼ ਹੈ, ਜਿਸ ਕਾਰਨ ਵਿਭਾਗ ਵੱਲੋਂ ਉਕਤ ਕਾਰਵਾਈ ਕੀਤੀ ਗਈ ਹੈ ਜਾਣਕਾਰੀ ਅਨੁਸਾਰ ਏ.ਡੀ.ਜੀ.ਪੀ. ਅਰੁਣਪਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਕੈਦੀਆਂ ਵਿਚਕਾਰ ਲੜਾਈ ਹੋਈ ਸੀ। ਇਸ ਘਟਨਾ ਨੂੰ ਲੈ ਕੇ ਵਿਭਾਗ ਵੱਲੋਂ ਇੰਟੈਲੀਜੈਂਸ ਬ੍ਰਾਂਚ ਵੱਲੋਂ ਜਾਂਚ ਕੀਤੀ ਗਈ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੇਂਦਰੀ ਜੇਲ੍ਹ ਵਿੱਚ ਇੱਕ ਡਰੱਗ ਰੈਕੇਟ ਚੱਲ ਰਿਹਾ ਸੀ ਅਤੇ ਕਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵੀ ਪਾਈਆਂ ਗਈਆਂ ਸਨ। ਇਸ ਮਾਮਲੇ 'ਚ ਬਲਜੀਤ ਸਿੰਘ ਘੁੰਮਣ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਵਿਭਾਗ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ।
ਜੇਲ੍ਹ ਸੁਪਰਡੈਂਟ ਤੇ ਗਿਰੀ ਗਾਜ, ਵਿਭਾਗ ਨੇ ਮੁਅੱਤਲ ਕੀਤਾ
March 07, 2025
0
Tags