ਭਾਰਤੀ ਫੌਜ 'ਚ ਭਰਤੀ ਨੌਜਵਾਨਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਫੌਜ 'ਚ ਬੰਪਰ ਭਰਤੀਆਂ ਸਾਹਮਣੇ ਆਈਆਂ ਹਨ, ਜਿਸ 'ਚ ਪੰਜਾਬ ਦੇ ਨੌਜਵਾਨਾਂ ਨੂੰ ਭਰਤੀ ਕਰਨ ਦਾ ਮੌਕਾ ਵੀ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨ ਭਾਰਤੀ ਫੌਜ ਵਿੱਚ ਭਰਤੀ ਲਈ ਅਰਜ਼ੀ ਦੇ ਸਕਦੇ ਹਨ, ਜਿਸ ਲਈ ਰਜਿਸਟ੍ਰੇਸ਼ਨ ਵੀ ਸ਼ੁਰੂ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਰਤੀ ਫੌਜ 'ਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ, ਜੋ 10 ਅਪ੍ਰੈਲ 2025 ਤੱਕ ਜਾਰੀ ਰਹੇਗੀ। ਇਸ ਭਰਤੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਪੁਰਸ਼ ਅਤੇ ਮਹਿਲਾ ਉਮੀਦਵਾਰ ਅਪਲਾਈ ਕਰ ਸਕਦੇ ਹਨ, ਜਿਸ ਲਈ ਉਮਰ ਹੱਦ ਸਾਢੇ 17 ਸਾਲ ਤੋਂ ਵਧਾ ਕੇ 21 ਸਾਲ ਕੀਤੀ ਗਈ ਹੈ। ਭਰਤੀ ਪ੍ਰਕਿਰਿਆ ਦੇ ਪਹਿਲੇ ਪੜਾਅ 'ਚ ਕਾਮਨ ਐਂਟਰੈਂਸ ਪ੍ਰੀਖਿਆ ਹੋਵੇਗੀ, ਜਿਸ 'ਚ ਪਾਸ ਹੋਣ ਵਾਲੇ ਉਮੀਦਵਾਰ ਨੂੰ ਹੀ ਸਰੀਰਕ ਪ੍ਰੀਖਿਆ 'ਚ ਮੌਕਾ ਦਿੱਤਾ ਜਾਵੇਗਾ।
#youth #recruitemet #Indian Army #youth of Punjab #Punjab #PunjabNews #Amritsar #Gurdaspur #Pathankot #Male #female #candidates #districts #entrance examination #physical test

