ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨ ਲੱਕੀ ਅਤੇ ਉਸ ਦੀ ਭੈਣ ਪੂਜਾ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਇਸ ਦੁਨੀਆ 'ਚ ਨਹੀਂ ਹਨ ਅਤੇ ਉਹ ਬੜੀ ਮੁਸ਼ਕਲ ਨਾਲ ਗੁਜ਼ਾਰਾ ਕਰ ਰਹੇ ਹਨ ਪਰ ਉਸੇ ਇਲਾਕੇ ਦਾ ਇਕ ਨੌਜਵਾਨ ਵਾਰ-ਵਾਰ ਉਨ੍ਹਾਂ ਦੇ ਭਰਾ 'ਤੇ ਹਮਲਾ ਕਰਦਾ ਹੈ ਪਰ ਇਸ ਵਾਰ ਨੌਜਵਾਨਾਂ ਨੇ ਲੱਕੀ 'ਤੇ ਪੈਟਰੋਲ ਪਾ ਕੇ ਉਸ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੂੰ ਅੱਧੀ ਸੜੀ ਹੋਈ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਗੰਭੀਰ ਰੂਪ ਨਾਲ ਝੁਲਸੇ ਨੌਜਵਾਨ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਬਾਕੀ ਜਾਂਚ ਜਾਰੀ ਹੈ।
#Amritsar #Gate Hakima #police station #Amritsar News #petrol #investigation #young man #attacks #brother#petrol #hospital #justice #police administration #legal action #culprits#police officer #present #burnt young man #admitted to the hospital

.jpg)