ਚੰਡੀਗੜ੍ਹ- ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਐਂਟੀ ਡਰੋਨ ਸਿਸਟਮ ਤਾਇਨਾਤ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਹ ਫੈਸਲਾ ਪਹਿਲਗਾਮ ਹਮਲੇ ਤੋਂ ਬਾਅਦ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਪ੍ਰਣਾਲੀ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕ ਦੇਵੇਗੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਕਿਸੇ ਵੀ ਤਰ੍ਹਾਂ ਦੀ ਘੁਸਪੈਠ 'ਤੇ ਨਜ਼ਰ ਰੱਖਣ ਅਤੇ ਉਸ ਨੂੰ ਨਾਕਾਮ ਕਰਨ ਦੇ ਯੋਗ ਹੋਣਗੀਆਂ।

