ਜਲੰਧਰ — ਪੰਜਾਬ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਕੁਝ ਦਿਨ ਪਹਿਲਾਂ ਹੋਏ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸੈਦੁਲ ਅਮੀਨ ਨੂੰ ਪੰਜਾਬ ਪੁਲਸ ਨੇ ਦਿੱਲੀ ਪੁਲਸ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਹੈ।
ਉਸ ਨੂੰ ਅੱਜ ਜਲੰਧਰ ਲਿਆਂਦਾ ਗਿਆ ਅਤੇ ਡਿਊਟੀ ਮੈਜਿਸਟਰੇਟ ਅਕਾਸ਼ਦੀਪ ਸਿੰਘ ਮਾਲਵਾਈ (ਜੇਐਮਆਈਸੀ) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ ਦੀ ਮਦਦ ਨਾਲ ਮੁਲਜ਼ਮ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ 7 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਅਤੇ ਮੁਲਜ਼ਮ ਨੂੰ ਪੁਲਿਸ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਦੋਸ਼ੀ ਸੈਦੁਲ ਅਮੀਨ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ 20 ਅਪ੍ਰੈਲ ਨੂੰ ਦੁਬਾਰਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।