ਨਵੀਂ ਦਿੱਲੀ- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ ਸਖਤ ਕਦਮ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਮੀਟਿੰਗ (CCS) ਵਿੱਚ ਪੰਜ ਵੱਡੇ ਫੈਸਲੇ ਲਏ ਗਏ। ਮੀਟਿੰਗ ਢਾਈ ਘੰਟੇ ਚੱਲੀ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਵਾਲ ਸਮੇਤ ਕਈ ਅਧਿਕਾਰੀ ਮੌਜੂਦ ਸਨ।
ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਕਿਹਾ, 'ਪਹਿਲਗਾਮ ਅੱਤਵਾਦੀ ਹਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੈਬਨਿਟ ਸੁਰੱਖਿਆ ਕਮੇਟੀ (ਸੀਸੀਐਸ) ਨੇ 5 ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਅਟਾਰੀ-ਵਾਹਗਾ ਬਾਰਡਰ ਬੰਦ ਰਹਿਣਗੇ। ਇਸ ਦੇ ਨਾਲ ਹੀ ਪਾਕਿਸਤਾਨ ਦੇ ਰਾਜਦੂਤਾ ਨੂੰ 48 ਘੰਟਿਆਂ 'ਚ ਭਾਰਤ ਛੱਡਣ ਦੇ ਹੁਕਮ ਹਨ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ।

