ਲੁਧਿਆਣਾ: ਲੁਧਿਆਣਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ 'ਚ ਦੋ ਆਗੂਆਂ ਨੂੰ ਇਨ੍ਹਾਂ ਚੋਣਾਂ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ ਮਸ਼ਵਰਾ ਕਰਕੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਰਾਣਾ ਗੁਰਜੀਤ ਸਿੰਘ ਅਤੇ ਸ਼ਿਆਮ ਸੁੰਦਰ ਅਰੋੜਾ ਨੂੰ ਲੁਧਿਆਣਾ ਜ਼ਿਮਨੀ ਚੋਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।