ਚੰਡੀਗੜ੍ਹ- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੇ ਸਮਾਂ ਸੀਮਾ ਤੈਅ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨੂੰ 31 ਮਈ 2025 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਡੀਜੀਪੀ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਐਸਐਸਪੀ-ਸੀਪੀ ਨੂੰ ਲੈਣੀ ਪਵੇਗੀ। ਐਸਐਸਪੀ ਨੂੰ ਹਦਾਇਤ ਕੀਤੀ ਗਈ ਹੈ ਕਿ ਹਰ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਯੋਜਨਾ ਬਣਾਈ ਜਾਵੇ।
ਇਹ ਵੀ ਕਿਹਾ ਗਿਆ ਹੈ ਕਿ ਐਸਐਸਪੀ ਨੂੰ ਦੱਸਣਾ ਹੋਵੇਗਾ ਕਿ ਉਹ ਨਸ਼ੇ ਨੂੰ ਕਿਵੇਂ ਖ਼ਤਮ ਕਰਨਗੇ। ਜੇਕਰ ਸਮੇਂ ਸਿਰ ਮੁਹਿੰਮ ਮੁਕੰਮਲ ਨਾ ਹੋਈ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।