ਮੋਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਆਏ ਵਿਦਿਆਰਥੀ ਪੇਪਰਾਂ ਦੀ ਜੇ ਮੁੜ ਜਾਂਚ ਕਰਵਾਉਣਾ ਚਾਹੁੰਦੇ ਹਨ ਤਾਂ ਇਸ ਲਈ ਪੀਐਸਈਬੀ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅਰਜ਼ੀ ਦੀ ਪ੍ਰਕਿਰਿਆ 21 ਮਈ ਤੋਂ 4 ਜੂਨ ਤੱਕ ਚੱਲੇਗੀ। ਇਸ ਲਈ ਆਨਲਾਈਨ ਫਾਰਮ ਅਤੇ ਫੀਸ ਭਰਨੀ ਹੋਵੇਗੀ।
ਰੀ-ਚੈਕਿੰਗ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਫਾਰਮ ਅਤੇ ਫੀਸ ਭਰਨ ਤੋਂ ਬਾਅਦ ਪ੍ਰਿੰਟ ਆਪਣੇ ਕੋਲ ਰੱਖਣਾ ਹੋਵੇਗਾ। ਇਸ ਸਬੰਧੀ ਬੋਰਡ ਨੂੰ ਹਾਰਡ ਕਾਪੀ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਪਵੇਗੀ। ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

