ਮੋਗਾ- ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਨੇ ਮੋਗਾ ਜ਼ਿਲੇ ਦੇ ਸਤਲੁਜ ਦਰਿਆ ਦੇ ਕਿਨਾਰੇ ਤੋਂ 1200 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲੀਸ ਨੇ ਮੌਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਚਾਰ ਹੋਰਾਂ ਦੀ ਭਾਲ ਜਾਰੀ ਹੈ। ਪੁਲਸ ਨੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।
ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਬੋਗੇਵਾਲਾ ਵਿੱਚ ਇਹ ਕਾਰਵਾਈ ਕੀਤੀ ਗਈ। ਮੁਲਜਮਾਂ ਨੇ ਲਾਹਣ ਨੂੰ ਪਲਾਸਟਿਕ ਦੀ ਤਰਪਾਲ ਹੇਠ ਲੁਕੋ ਕੇ ਰੱਖਿਆ ਗਿਆ ਸੀ। ਫੜੇ ਗਏ ਮੁਲਜ਼ਮਾਂ ਵਿੱਚ ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਗੁਲਾਬ ਸਿੰਘ ਸ਼ਾਮਲ ਹਨ। ਗੁਲਾਬ ਸਿੰਘ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ ਹਨ।

