ਅੰਮ੍ਰਿਤਸਰ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਰਮਿਆਨ ਪੰਜਾਬ ਪੁਲਸ ਨੇ ਦੋ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਦੋਵੇਂ ਅੰਮ੍ਰਿਤਸਰ ਸਥਿਤ ਆਰਮੀ ਕੈਂਟ ਅਤੇ ਏਅਰ ਫੋਰਸ ਬੇਸ ਨਾਲ ਸਬੰਧਤ ਸੰਵੇਦਨਸ਼ੀਲ ਸੂਚਨਾਵਾਂ ਪਾਕਿਸਤਾਨ ਨੂੰ ਭੇਜ ਰਹੇ ਸਨ। ਇਹ ਦੋਵੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ਼ ਪੀਟੂ ਉਰਫ਼ ਹੈਪੀ ਰਾਹੀਂ ਆਈਐੱਸਆਈ ਨਾਲ ਜੁੜੇ ਹੋਏ ਸਨ। ਇਨ੍ਹਾਂ ਦੇ ਨਾਂ ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਹਨ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰੀ ਸੀਕਰੇਟ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਜਲਦ ਹੀ ਹੋਰ ਜਾਣਕਾਰੀ ਦੇਵੇਗੀ।
ਪੁਲਿਸ ਦੀ ਮੁਢਲੀ ਜਾਂਚ ਅਨੁਸਾਰ ਇਹ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਹਨ। ਦੋਵੇਂ ਮਜ਼ਦੂਰਾਂ ਦਾ ਕੰਮ ਕਰਦੇ ਹਨ। ਇਸ ਕਾਰਨ ਉਨ੍ਹਾਂ ਦੇ ਆਈਐਸਆਈ ਦੇ ਜਾਲ ਵਿੱਚ ਫਸਣ ਦਾ ਸ਼ੱਕ ਹੈ। ਪੁਲਿਸ ਨੂੰ ਅਜੇ ਤੱਕ ਉਸਦਾ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ। ਜਾਂਚ ਕੀਤੀ ਜਾ ਰਹੀ ਹੈ।