ਚੰਡੀਗੜ੍ਹ - ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 4ਮਈ ਹੋਣ ਵਾਲੀ ਮੀਟਿੰਗ ਮੁਲਤਵ ਕਰ ਦਿੱਤੀ ਹੈ। ਇਸ ਸਬੰਧੀ ਸਰਕਾਰ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੱਤਰ ਭੇਜਿਆ ਹੈ ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦਾ ਮੰਨਣਾ ਹੈ ਕਿ ਕਿਸਾਨੀ ਮਸਲਿਆਂ ਦਾ ਹੱਲ ਮੀਟਿੰਗ ਵਿੱਚ ਗੱਲਬਾਤ ਨਾਲ ਹੀ ਸੰਭਵ ਹੈ ਅਤੇ ਅਸੀਂ ਹਮੇਸ਼ਾ ਗੱਲਬਾਤ ਲਈ ਤਿਆਰ ਹਾਂ।ਦੇਸ਼ ਭਰ ਦੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕੇਂਦਰ ਸਰਕਾਰ ਨੂੰ 4 ਮਈ 2025 ਨੂੰ ਚੰਡੀਗੜ੍ਹ ਵਿੱਚ ਪ੍ਰਸਤਾਵਿਤ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰਨ ਦੀ ਬੇਨਤੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੇ ਨੁਮਾਇੰਦੇ 4 ਮਈ ਦੀ ਪ੍ਰਸਤਾਵਿਤ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਤਾਂ ਨਾ ਚਾਹੁੰਦੇ ਹੋਏ ਵੀ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਫੈਸਲੇ ਅਤੇ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਅਨੁਸਾਰ ਸਾਡੇ ਮੋਰਚੇ ਦੇ ਵਫ਼ਦ ਉਸ ਪ੍ਰਸਤਾਵਿਤ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਕਿਰਪਾ ਕਰਕੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਫੈਸਲੇ ਬਾਰੇ ਸਾਨੂੰ ਪੱਤਰ ਰਾਹੀਂ ਜਲਦੀ ਤੋਂ ਜਲਦੀ ਸੂਚਿਤ ਕਰੋ।

