ਬਠਿੰਡਾ- ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਬਠਿੰਡਾ ਸੀਆਈਏ ਸਟਾਫ਼ ਵਨ ਦੀ ਟੀਮ ਨੇ ਕੋਠਾ ਗੁਰੂ ਤੋਂ ਦਿਆਲਪੁਰਾ ਰੋਡ ’ਤੇ ਇੱਕ ਬਾਈਕ ਸਵਾਰ ਤਸਕਰ ਨੂੰ ਕਾਬੂ ਕੀਤਾ ਹੈ। ਐਸਪੀਡੀ ਜਸਮੀਤ ਸਿੰਘ ਅਨੁਸਾਰ ਏਐਸਆਈ ਗੁਰਮੇਲ ਸਿੰਘ ਨੇ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ।ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਅੱਧਾ ਕਿੱਲੋ (500 ਗ੍ਰਾਮ)ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਕੋਠਾ ਗੁਰੂ ਵਜੋਂ ਹੋਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।
ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣ ਜਾ ਰਿਹਾ ਸੀ। ਪੁਲੀਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।