ਭਾਖੜਾ ਨਹਿਰ ਦੇ ਪਾਣੀ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਹੰਗਾਮਾ ਹੋ ਗਿਆ ਹੈ। ਦੋਵਾਂ ਰਾਜਾਂ ਦੇ ਵਿਵਾਦ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਜਲ ਰੈਗੂਲੇਸ਼ਨ ਡਾਇਰੈਕਟਰ ਤੋਂ ਬਾਅਦ ਸਕੱਤਰ ਨੂੰ ਬਦਲ ਦਿੱਤਾ ਗਿਆ ਹੈ। ਸਕੱਤਰ ਸੁਰਿੰਦਰ ਸਿੰਘ ਮਿੱਤਲ ਨੂੰ ਹਰਿਆਣਾ ਕੋਟੇ ਵਿੱਚੋਂ ਬੋਰਡ ਵਿੱਚ ਨਿਯੁਕਤ ਕੀਤਾ ਗਿਆ ਸੀ। ਹੁਣ ਸਕੱਤਰ ਦਾ ਚਾਰਜ ਪੰਜਾਬ ਕੋਟੇ ਦੇ ਬਲਵੀਰ ਸਿੰਘ ਨੂੰ ਦਿੱਤਾ ਗਿਆ ਹੈ।
ਇਸ ਦੌਰਾਨ ਪੰਜਾਬ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਨੰਗਲ ਡੈਮ ਦੇ ਕੰਟਰੋਲਿੰਗ ਸਟੇਸ਼ਨ ਨੂੰ ਘੇਰ ਲਿਆ ਹੈ। ਕਿਸੇ ਨੂੰ ਵੀ ਡੈਮ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ। ਸੀਐਮ ਭਗਵੰਤ ਮਾਨ ਨੇ ਫਿਰ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬੀਆਂ ਦਾ ਹੈ, ਕਿਸੇ ਹੋਰ ਨੂੰ ਨਹੀਂ ਜਾਣ ਦਿੱਤਾ ਜਾਵੇਗਾ।
ਦੂਜੇ ਪਾਸੇ, ਪੰਜਾਬ ਪੁਲੀਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਜੋ ਕਿ ਫੋਰਸ ਨਾਲ ਡੈਮ ’ਤੇ ਪੁੱਜੇ ਸਨ, ਨੇ ਕਿਹਾ ਕਿ ਉਹ ਸਿਰਫ਼ ਸੁਰੱਖਿਆ ਦਾ ਜਾਇਜ਼ਾ ਲੈਣ ਆਏ ਸਨ। ਪੁਲਿਸ ਦਾ ਪਾਣੀ ਦੇ ਮੁੱਦੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

