ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਤੋਂ ਬਾਅਦ, ਵੀਰਵਾਰ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਕਿਸਤਾਨ ਵੱਲੋਂ ਮਿਜ਼ਾਈਲਾਂ ਦਾਗੀਆਂ ਗਈਆਂ ਅਤੇ ਡਰੋਨ ਹਮਲੇ ਕੀਤੇ ਗਏ। ਇਸ ਦੌਰਾਨ, ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਬੀਤੀ ਦੇਰ ਰਾਤ ਤੋਂ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।
ਇਹ ਕਦਮ ਸ਼ਾਂਤੀ ਕਾਇਮ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਸਥਿਰ ਕਰਨ ਲਈ ਉਠਾਇਆ ਗਿਆ ਹੈ। ਜੇਕਰ ਕੋਈ ਤਾਜ਼ਾ ਫੈਸਲਾ ਜਾਂ ਨਿਰਦੇਸ਼ ਜਾਰੀ ਹੁੰਦੇ ਹਨ ਤਾਂ ਮੋਬਾਈਲ ਇੰਟਰਨੈਟ ਸੇਵਾਵਾਂ ਦੁਬਾਰਾ ਚੱਲ ਸਕਦੀਆਂ ਹਨ।

